ਵਿਦੇਸ਼ਾਂ 'ਚ ਪੰਜਾਬੀ ਨੌਜਵਾਨ ਦੀ ਖ਼ਰਾਬ ਸਿਹਤ, ਹੋਈ ਮੌਤ


ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਏ ਨੌਜਵਾਨ ਦੀ ਤਬੀਅਤ ਅਚਾਨਕ ਵਿਗੜ ਜਾਣ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਦੀਪ ਸਿੰਘ ਵਜੋਂ ਹੋਈ ਹੈ। ਪ੍ਰਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਬੇਅੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਕਰੀਬ 5 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਵਿੱਚ ਰਹਿ ਕੇ ਆਪਣਾ ਕਾਰੋਬਾਰ ਕਰ ਰਿਹਾ ਸੀ। ਕੁਝ ਦਿਨ ਪਹਿਲਾਂ ਪ੍ਰਦੀਪ ਸਿੰਘ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਬੀਤੀ ਰਾਤ ਪਰਿਵਾਰ ਨੂੰ ਉਸਦੀ ਮੌਤ ਦੀ ਖਬਰ ਮਿਲੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ 28 ਸਾਲਾ ਪ੍ਰਦੀਪ ਦਾ ਅਜੇ ਵਿਆਹ ਨਹੀਂ ਹੋਇਆ ਸੀ। ਪ੍ਰਦੀਪ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਭੈਣ-ਭਰਾ ਛੱਡ ਗਿਆ ਹੈ।Source link

Leave a Comment