ਸਪੈਸ਼ਲ ਟਾਸਕ ਫੋਰਸ ਦੀ ਵੱਡੀ ਕਾਰਵਾਈ, ਬਰਖਾਸਤ AIG ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ


ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਰੋਕਣ ਲਈ ਵੱਡੀ ਮੁਹਿੰਮ ਤਹਿਤ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ।ਸਪੈਸ਼ਲ ਟਾਸਕ ਫੋਰਸ ਨੇ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ। ਜਾਣਕਾਰੀ ਅਨੁਸਾਰ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਸ਼ਨਾਖਤ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਸਪੈਸ਼ਲ ਟਾਸਕ ਫੋਰਸ ਦੀ ਜਾਂਚ ਟੀਮ ਅਟੈਚ ਕੀਤੀ ਗਈ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ।

ਸਪੈਸ਼ਲ ਟਾਸਕ ਫੋਰਸ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਾਇਦਾਦ ਦੀ ਕੀਮਤ ਕਰੀਬ 4 ਕਰੋੜ ਰੁਪਏ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64ਐਫ ਤਹਿਤ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ ਪੰਜਾਬ ਵਿੱਚ ਏਆਈਜੀ ਦੀਆਂ 10 ਦੇ ਕਰੀਬ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਕੁਰਕ ਕੀਤਾ ਜਾਵੇਗਾ। ਇਨ੍ਹਾਂ ਵਿੱਚ ਮੁੱਲਾਂਪੁਰ, ਨਿਊ ਚੰਡੀਗੜ੍ਹ ਦੇ ਪਿੰਡ ਮਾਜਰੀ ਦੀ 7 ਕਨਾਲ 40 ਮਰਲੇ ਜ਼ਮੀਨ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਇਦਾਦ 40 ਲੱਖ ਰੁਪਏ 'ਚ ਖਰੀਦੀ ਗਈ ਸੀ।

ਇਸ ਤੋਂ ਇਲਾਵਾ ਉਸ ਨੇ ਈਕੋ ਸਿਟੀ, ਨਿਊ ਚੰਡੀਗੜ੍ਹ ਵਿੱਚ 500 ਵਰਗ ਗਜ਼ ਦਾ ਪਲਾਟ ਖਰੀਦਿਆ ਸੀ। ਜਿਸ ਦੀ ਕੀਮਤ 20 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਤੋਂ ਇਲਾਵਾ ਉਸ ਨੇ ਮੁਹਾਲੀ ਦੇ ਸੈਕਟਰ-69 ਵਿੱਚ 500 ਗਜ਼ ਦਾ ਮਕਾਨ ਵੀ ਖਰੀਦਿਆ ਸੀ। ਜਿਸ ਦੀ ਕੀਮਤ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਉਸ ਨੇ ਮੁਹਾਲੀ ਦੇ ਸੈਕਟਰ-82 ਵਿੱਚ 733.33 ਵਰਗ ਗਜ਼ ਦਾ ਪਲਾਟ ਖਰੀਦਿਆ ਸੀ। ਇਸ ਦੇ ਨਾਲ ਹੀ 55 ਲੱਖ ਰੁਪਏ ਵਿੱਚ ਇੱਕ ਪਲਾਟ ਖਰੀਦਿਆ ਗਿਆ। ਹੁਣ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਸਪੈਸ਼ਲ ਟਾਸਕ ਫੋਰਸ ਨੇ ਇਹ ਸਾਰੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।Source link

Leave a Comment