ਸਰਬਜੀਤ ਚੀਮਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਕਿਹਾ


ਪੰਜਾਬੀ ਗਾਇਕ ਤੇ ਅਦਾਕਾਰ ਸਰਬਜੀਤ ਚੀਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂਘਰ ਆ ਕੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸਕੂਨ ਮਿਲਿਆ ਹੈ। ਉਹ ਅਕਸਰ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਆ ਜਾਂਦੇ ਹਨ। ਇਸ ਦੇ ਨਾਲ ਹੀ ਚੀਮਾ ਨੇ ਕਿਹਾ ਕਿ ਪ੍ਰਮਾਤਮਾ ਦੇ ਚਰਨਾਂ ਨਾਲ ਜੁੜੇ ਮਨੁੱਖ ਤੋਂ ਵਧੀਆ ਹੋਰ ਕੋਈ ਚੀਜ਼ ਨਹੀਂ ਹੋ ਸਕਦੀ।

ਸਰਬਜੀਤ ਚੀਮਾ ਨੇ ਦੱਸਿਆ ਕਿ ਜਲਦ ਹੀ ਉਨ੍ਹਾਂ ਦੀਆਂ 2 ਫਿਲਮਾਂ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀਆਂ ਹਨ। ਇੱਕ ਫਿਲਮ ਦਾ ਨਾਮ ਉੱਚਾ ਦਰ ਬਾਬਾ ਨਾਨਕ ਅਤੇ ਦੂਜੀ ਦਾ ਹੈ ਫਿਲਮ ਸੱਚੇ ਹੀਰੋ ਸਰਬਜੀਤ ਚੀਮਾ ਨੇ ਦੱਸਿਆ ਕਿ ਇਨ੍ਹਾਂ ਫਿਲਮਾਂ ਦੀ ਸ਼ੂਟਿੰਗ ਕੈਨੇਡਾ ਵਿੱਚ ਪੂਰੀ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਹ ਹਾਲ ਹੀ 'ਚ ਪੰਜਾਬ ਪਰਤੇ ਹਨ, ਜਿਸ ਤੋਂ ਬਾਅਦ ਉਹ ਗੁਰੂ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ।

ਇਹ ਵੀ ਪੜ੍ਹੋ-ਪੰਜਾਬ ਤੋਂ ਲੈ ਕੇ ਯੂਪੀ ਤੱਕ ਧੁੰਦ ਦੀ ਚਾਦਰ, ਦਿੱਲੀ-ਐਨਸੀਆਰ ਵਿੱਚ ਵੀ ਠੰਢ

ਨਸ਼ਾ ਸਿਰਫ਼ ਪੰਜਾਬ ਦੀ ਹੀ ਸਮੱਸਿਆ ਨਹੀਂ-ਚੀਮਾ

ਨਸ਼ਿਆਂ ਦਾ ਮਸਲਾ ਸਿਰਫ਼ ਪੰਜਾਬ ਦਾ ਹੀ ਨਹੀਂ ਹੈ। ਇਹ ਇੱਕ ਵਿਸ਼ਵਵਿਆਪੀ ਮੁੱਦਾ ਹੈ ਜੋ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਸਮਾਜ ਗਲਤ ਲੱਗੇ ਤਾਂ ਨੌਜਵਾਨ ਮਾੜੇ ਰਾਹਾਂ 'ਤੇ ਚਲਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਚੰਗੇ ਪਾਸੇ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਸਫ਼ਲ ਵੀ ਹੋ ਰਹੇ ਹਨ। ਨੌਜਵਾਨ ਵਿਦੇਸ਼ਾਂ ਵਿੱਚ ਵੀ ਸੰਘਰਸ਼ ਕਰ ਰਹੇ ਹਨ। ਸਾਨੂੰ ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈSource link

Leave a Comment