ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ


ਅੰਮ੍ਰਿਤਸਰ ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਹਿਮ ਫੈਸਲਿਆਂ ਵਿੱਚ ਯੂ.ਸੀ.ਸੀ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸਬ-ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਕੱਤਰਤਾ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀ ਰੋਟੀ ਵਿੱਚ 1 ਕਰੋੜ ਦੀ ਹੇਰਾਫੇਰੀ ਨੂੰ ਲੈ ਕੇ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ, ਜਿਸ ਤੋਂ ਬਾਅਦ ਪ੍ਰਧਾਨ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ਇਸ ਮਾਮਲੇ ’ਤੇ ਅਗਲੀ ਕਾਰਵਾਈ ਕਰੇਗੀ। ਇਹੀ ਕਮੇਟੀ ਮੁਅੱਤਲ ਕੀਤੇ 51 ਮੁਲਾਜ਼ਮਾਂ ਨੂੰ ਬਹਾਲ ਕਰਨ ਬਾਰੇ ਵੀ ਫੈਸਲਾ ਕਰੇਗੀ।

ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ’ਤੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣਾ ਚੈਨਲ ਚਲਾਉਣ ਲਈ ਯਤਨਸ਼ੀਲ ਹੈ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment