ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਇਸ ਸਮੇਂ ਲੋਕਾਂ ਦੀ ਮਦਦਗਾਰ ਬਣੀ ਹੈ। ਹਰ ਕੁਦਰਤੀ ਆਫ਼ਤ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਵੀ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਿਤ ਹਰ ਗੁਰਦੁਆਰਾ ਸਾਹਿਬ ਦੇ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਕੁਦਰਤੀ ਆਫ਼ਤ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਲੋੜਵੰਦਾਂ ਨੂੰ ਬੇਨਤੀ ਹੈ ਕਿ ਲੰਗਰ, ਰਿਹਾਇਸ਼ ਆਦਿ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰੋ।#ਪੰਜਾਬ ਹੜ੍ਹ 2023 #ਪੰਜਾਬ ਦਾ ਹੜ੍ਹ #ਸਿੱਖ… pic.twitter.com/JzQu2GMRk7
— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (@SGPCAmritsar) 10 ਜੁਲਾਈ, 2023
ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਿਆਂ ਤੋਂ ਬੀਤੇ ਦਿਨੀਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਸਨ ਅਤੇ ਅੱਜ ਬਾਕੀ ਗੁਰੂ ਘਰਾਂ ਤੋਂ ਵੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਲੋੜਵੰਦਾਂ ਨੂੰ ਜਾਗਰੂਕ ਕਰਨ ਤਾਂ ਜੋ ਪ੍ਰਭਾਵਿਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਹੈ ਅਤੇ ਆਪਣਾ ਫਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h