ਸਾਰੇ ਵਰਗਾਂ ਨੂੰ ਮਿਲੇਗਾ ਮੁਆਵਜ਼ਾ, ਸਰਕਾਰ ਹਰ ਪਿੰਡ ਅਤੇ ਹਰ ਘਰ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ: ਸੀ.ਐਮ.ਫਿਰੋਜ਼ਪੁਰ: ਪੀ.ਟੀ.ਆਈ.ਜਾਬ ਦੇ ਕਈ ਜ਼ਿਲ੍ਹੇ ਇਸ ਵੇਲੇ ਹੜ੍ਹ ਦੀ ਮਾਰ ਹੇਠ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਮਾਨ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਫਸੇ ਲੋਕਾਂ ਨੂੰ ਬਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮਾਨ ਨੇ ਕਿਹਾ ਕਿ ਬੇਸ਼ੱਕ ਬਿਪਤਾ ਸਮੇਂ ਕੋਈ ਮਦਦ ਨਹੀਂ ਕਰ ਰਿਹਾ ਪਰ ਫਿਰ ਵੀ ਪੰਜਾਬ ਦਾ ਦਿਲ ਬਹੁਤ ਵੱਡਾ ਹੈ। ਪੰਜਾਬ ਸਾਰੀ ਦੁਨੀਆਂ ਦਾ ਮੁਕਤੀਦਾਤਾ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ। ਮਾਨ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਮਾਨ ਨੇ ਐਲਾਨ ਕੀਤਾ ਕਿ ਜੇਕਰ ਕਿਸੇ ਦਾ ਘਰ ਢਹਿ ਗਿਆ ਹੈ ਤਾਂ ਉਸ ਨੂੰ 1 ਲੱਖ 25 ਹਜ਼ਾਰ ਰੁਪਏ, ਜੇਕਰ ਕਿਸੇ ਪਸ਼ੂ ਦਾ ਨੁਕਸਾਨ ਹੋਇਆ ਹੈ ਤਾਂ 1 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਮਾਨ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਮੁਆਵਜ਼ਾ ਮਿਲੇਗਾ।

ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਸਰਕਾਰ ਹਰ ਪਿੰਡ ਅਤੇ ਹਰ ਘਰ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ।Source link

Leave a Comment