ਸਿਆਚਿਨ ‘ਚ ਫੌਜ ਦੇ ਬੰਕਰ ਨੂੰ ਲੱਗੀ ਅੱਗ: ਸਿਆਚਿਨ ਗਲੇਸ਼ੀਅਰ ‘ਤੇ ਅੱਗ ਲੱਗਣ ਦੀ ਘਟਨਾ ‘ਚ ਫੌਜ ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ, ਜਦਕਿ 6 ਲੋਕ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਸਿਆਚਿਨ ਗਲੇਸ਼ੀਅਰ ਤੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਤੜਕੇ 3.30 ਵਜੇ ਦੇ ਕਰੀਬ ਵਾਪਰੀ।
ਜਾਣਕਾਰੀ ਮੁਤਾਬਕ ਸਿਆਚਿਨ ਕੇਂਦਰੀ ਗਲੇਸ਼ੀਅਰ ‘ਚ ਭਾਰਤੀ ਫੌਜ ਦੇ ਗੋਲਾ ਬਾਰੂਦ ਦੇ ਬੰਕਰ/ਟੈਂਟ ‘ਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕੈਪਟਨ ਰੈਂਕ ਦੇ ਇੱਕ ਮੈਡੀਕਲ ਅਫਸਰ ਦੀ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਜਵਾਨਾਂ ਨੂੰ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਆਰਮੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h