ਸੁਖਜਿੰਦਰ ਰੰਧਾਵਾ ਦੇ ਬੇਟੇ ‘ਤੇ ਨੌਜਵਾਨ ਦੀ ਕੁੱਟਮਾਰ ਦੇ ਦੋਸ਼, ਜਾਣੋ ਪੂਰਾ ਮਾਮਲਾ


ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੇ ਬੀਤੀ ਰਾਤ ਇੱਥੇ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਬੰਦੂਕ ਦੀ ਨੋਕ ’ਤੇ ਉਸ ਨੂੰ ਗੱਡੀ ਵਿੱਚ ਬਿਠਾ ਲਿਆ।

ਪੀੜਤ ਨੌਜਵਾਨ ਨਰਵੀਰ ਸਿੰਘ ਗਿੱਲ ਨੇ ਬੀਤੀ ਰਾਤ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਨਰਵੀਰ ਸਿੰਘ ਗਿੱਲ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਉਹ ਚੰਡੀਗੜ੍ਹ ਦੇ ਸੈਕਟਰ 17 ਸਥਿਤ ਇੱਕ 5 ਸਟਾਰ ਹੋਟਲ ਵਿੱਚ ਗਿਆ, ਜਿੱਥੇ ਉਦੈਵੀਰ ਉਸ ਨਾਲ ਵਾਸ਼ਰੂਮ ਵਿੱਚ ਮਿਲਿਆ, ਜਿੱਥੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿੱਚ ਝਗੜਾ ਹੋ ਗਿਆ।Source link

Leave a Comment