ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 11 ਪੁਲਸ ਮੁਲਾਜ਼ਮ ਜ਼ਖਮੀ


ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਇਨ੍ਹਾਂ ਸੜਕ ਹਾਦਸਿਆਂ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਲਈ ਨਵੀਂ ਪਹਿਲ ਕਰ ਰਹੀ ਹੈ। ਉੱਥੇ ਹੀ 'ਰੋਡ ਸੇਫਟੀ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅੱਜ ਸਵੇਰੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

ਅੱਜ ਮੁਕਤਸਰ ਤੋਂ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਸਵੇਰੇ 9 ਵਜੇ ਦੇ ਕਰੀਬ ਪੁਲੀਸ ਮੁਲਾਜ਼ਮਾਂ ਦੀ ਬੱਸ ਸੰਘਣੀ ਧੁੰਦ ਕਾਰਨ ਕੋਟਕਪੂਰਾ ਰੋਡ ’ਤੇ ਪੈਂਦੇ ਪਿੰਡ ਚੱਡੇਵਾਂ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 11 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਚੜ੍ਹੇਵਾਂ ਨੇੜੇ ਸੰਘਣੀ ਧੁੰਦ ਕਾਰਨ ਪੁਲੀਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਮੁਲਾਜ਼ਮ ਡਿਊਟੀ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਜਾ ਰਹੇ ਸਨ ਤਾਂ ਸੰਘਣੀ ਧੁੰਦ ਕਾਰਨ ਪੁਲੀਸ ਮੁਲਾਜ਼ਮਾਂ ਦੀ ਬੱਸ ਸੇਵਾਦਾਰਾਂ ਦੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਜਿਸ ਕਾਰਨ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ |



Source link

Leave a Comment