ਹੁਸ਼ਿਆਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ


ਹੁਸ਼ਿਆਰਪੁਰ 'ਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ 'ਤੇ ਦਸੂਹਾ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਵਿੱਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਪਹਿਲਾਂ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ।

ਇਸ ਘਟਨਾ 'ਚ ਕਾਰ 'ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ ਜਦਕਿ ਇਕ ਹੋਰ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।Source link

Leave a Comment