ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ, ਮੈਡੀਕਲ ਸੇਵਾਵਾਂ ਲਈ ਭੇਜੀਆਂ ਤਿੰਨ ਮੈਡੀਕਲ ਵੈਨਾਂ, ਰਾਹਤ ਸੇਵਾਵਾਂ ਜਾਰੀ ਰਹਿਣਗੀਆਂ-ਐਡਵੋਕੇਟ ਧਾਮੀ


ਹੜ੍ਹ ਪੀੜਤਾਂ ਲਈ ਐਸ.ਜੀ.ਪੀ.ਸੀ. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਤਿੰਨ ਐਂਬੂਲੈਂਸਾਂ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਤਿੰਨਾਂ ਵੈਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਾਲਾ ਤੋਂ ਸ੍ਰੀ ਆਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਖੇਤਰਾਂ ਲਈ ਰਵਾਨਾ ਕੀਤਾ। ਇਸ ਸਬੰਧ ਵਿਚ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫਤ ਕਾਰਨ ਕਈ ਇਲਾਕਿਆਂ ਵਿਚ ਹੜ੍ਹ ਆਉਣ ਕਾਰਨ ਸਥਾਨਕ ਲੋਕ ਭਾਰੀ ਪ੍ਰੇਸ਼ਾਨੀ ਵਿਚ ਹਨ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਬੀਤੇ ਕੱਲ੍ਹ ਤੋਂ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਵੱਖ-ਵੱਖ ਗੁਰਦੁਆਰਿਆਂ ਵਿੱਚ ਵੀ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲੋਂ ਅੱਜ ਤਿੰਨ ਐਂਬੂਲੈਂਸ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ। ਇਨ੍ਹਾਂ ਵੈਨਾਂ ਵਿੱਚ ਇੱਕ ਡਾਕਟਰ ਸਮੇਤ ਮੈਡੀਕਲ ਟੀਮ ਅਤੇ ਦਵਾਈਆਂ ਦਾ ਵਿਸ਼ੇਸ਼ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਾਅਦਾ ਕੀਤਾ ਕਿ ਲੋੜ ਪੈਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾਵਾਂ ਨਿਭਾ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਦਾ ਸਹਿਯੋਗ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਰਵਣ ਸਿੰਘ ਕੁਲਾਰ, ਅਵਤਾਰ ਸਿੰਘ ਵਣਵਾਲਾ, ਅਕਾਲੀ ਆਗੂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਤੇ ਡੀਨ ਸ. ਮੈਡੀਕਲ ਟਰੱਸਟ. ਡਾ. ਏ.ਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਭਾਈ ਨਵਤੇਜ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਉਪ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ ਆਜ਼ਾਦਦੀਪ ਸਿੰਘ ਤੇ ਹੋਰ ਹਾਜ਼ਰ ਸਨ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment