ਹੜ੍ਹ ਪੀੜਤ ਸਰਕਾਰੀ ਸਕੂਲਾਂ ਨੂੰ ਗ੍ਰਾਂਟ ਜਾਰੀ ਕੀਤੀ ਜਾਵੇ


ਪੰਜਾਬ ਹੜ੍ਹ ਅੱਪਡੇਟ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਹ ਰਕਮ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਪ੍ਰਤੀ ਸਕੂਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਲਈ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲ ਦੀ ਮੁਰੰਮਤ, ਸਫ਼ਾਈ, ਪੇਂਟਿੰਗ ਅਤੇ ਹੋਰ ਫੁਟਕਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਮੀਂਹ ਕਾਰਨ ਹੋਏ ਨੁਕਸਾਨ ਸਬੰਧੀ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਸਰਵੇਖਣ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋੜ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਦੀ ਢੁਕਵੀਂ ਮੁਰੰਮਤ ਲਈ ਪੈਸੇ ਜਾਰੀ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਣਾ ਲਈ ਵਚਨਬੱਧ ਹਾਂ ਅਤੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਅਸੀਂ ਸਾਰੇ ਮਿਲ ਕੇ ਕੰਮ ਕਰ ਰਹੇ ਹਾਂ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment