PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ


PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਹੁਣ ਤੱਕ ਕਈ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸ ਮੁਹਿੰਮ ਤਹਿਤ ਅੱਜ ਪੀਐਮ ਮੋਦੀ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਅਤੇ 12ਵਾਂ ਰੋਜ਼ਗਾਰ ਮੇਲਾ ਹੋਵੇਗਾ। ਜਿਸ ਦਾ ਆਯੋਜਨ ਦੇਸ਼ ਦੇ 47 ਸਥਾਨਾਂ 'ਤੇ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਨੌਜਵਾਨਾਂ ਨੂੰ ਵੀ ਸੰਬੋਧਨ ਕਰਨਗੇ, ਜਿਨ੍ਹਾਂ ਨੂੰ ਨੌਕਰੀ ਦੇ ਪੱਤਰ ਮਿਲੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਕਰਮਯੋਗੀ ਭਵਨ ਦਾ ਨੀਂਹ ਪੱਥਰ ਵੀ ਰੱਖਣਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਕੈਂਪਸ ਮਿਸ਼ਨ ਨਾਲ ਕਰਮਚਾਰੀਆਂ ਵਿਚ ਸਹਿਯੋਗ ਅਤੇ ਤਾਲਮੇਲ ਵਧੇਗਾ। ਜਿਨ੍ਹਾਂ 1 ਲੱਖ ਨੌਜਵਾਨਾਂ ਨੂੰ ਜੌਬ ਕਾਰਡ ਵੰਡੇ ਜਾ ਰਹੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਮਾਲ ਵਿਭਾਗ, ਗ੍ਰਹਿ ਮੰਤਰਾਲੇ, ਉੱਚ ਸਿੱਖਿਆ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੱਖਿਆ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕਬਾਇਲੀ ਮਾਮਲਿਆਂ ਦਾ ਮੰਤਰਾਲਾ ਅਤੇ ਰੇਲ ਮੰਤਰਾਲਾ ਸ਼ਾਮਲ ਹਨ। .



Source link

Leave a Comment