SGPC ਦੇ ਸੇਵਾਦਾਰ ਤੇ ਪਾਠੀ ਸਿੰਘ ਆਹਮੋ-ਸਾਹਮਣੇ, ਦੇਖੋ ਵੀਡੀਓ


ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ : ਅੱਜ ਸਵੇਰੇ ਸੰਗਰਾਂਦ ਵਾਲੇ ਦਿਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਅਤੇ ਪਾਠੀ ਸਿੰਘਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਨ੍ਹਾਂ ਵਿਚਕਾਰ ਕਾਫੀ ਬਹਿਸ ਵੀ ਹੋਈ। ਇਸ ਮੌਕੇ ਪਾਠੀ ਸਿੰਘਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਠੀ ਸਿੰਘਾਂ ਦਾ ਸਨਮਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਖੰਡ ਪਾਠੀ ਸਿੰਘਾਂ ਨੇ ਮੀਟਿੰਗ ਕੀਤੀ ਸੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਝੂਠੇ ਦੋਸ਼ ਲਾ ਰਹੀ ਹੈ ਕਿ ਅਖੰਡ ਪਾਠੀ ਸਿੰਘਾਂ ਨੇ ਅਖੰਡ ਪਾਠ ਸ਼ੁਰੂ ਨਹੀਂ ਕਰਵਾਇਆ, ਜੋ ਕਿ ਸਰਾਸਰ ਗਲਤ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੂੜ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਸੰਗਤਾਂ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਤੁਸੀਂ ਦੇਖ ਸਕਦੇ ਹੋ ਕਿ ਅਖੰਡ ਪਾਠ ਆਰੰਭ ਹੋ ਰਿਹਾ ਹੈ। ਪਾਠੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇੱਕ ਵਾਰ ਫਿਰ ਮਰਿਆਦਾ ਦੀ ਉਲੰਘਣਾ ਕਰਦਿਆਂ ਛਿੱਕੇ ਟੰਗ ਦਿੱਤੇ ਹਨ। ਪਾਠੀ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਮੋਰਚਾ ਖੋਲ੍ਹ ਕੇ ਇਸ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oERSource link

Leave a Comment