ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਗਲੀ ਨੀਤੀ ਸਿੱਖਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੌਦਾ ਸਾਧ ਗੁਰਮੀਤ ਰਾਮ ਰਹੀਮ, ਜੋ ਕਿ ਕਤਲ ਅਤੇ ਜਬਰ-ਜ਼ਨਾਹ ਦੇ ਜੁਰਮਾਂ ਦੇ ਦੋਸ਼ੀ ਹਨ, ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਨੂੰ ਸਰਕਾਰ ਕਿਉਂ ਨਹੀਂ ਸੁਣ ਰਹੀ।
ਸੁਣੋ ਕੀ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਲਾਤਕਾਰੀ ਅਤੇ ਕਾਤਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। pic.twitter.com/JWwDxVOGst
– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (@SGPCAmritsar) 20 ਜੁਲਾਈ, 2023
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਤੋਂ ਅੱਖਾਂ ਮੀਟੀ ਬੈਠੀਆਂ ਹਨ ਅਤੇ ਉਸ ਨੂੰ ਵਾਰ-ਵਾਰ ਜਾਣ ਦਿੱਤੀਆਂ ਜਾ ਰਹੀਆਂ ਹਨ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ ਅਤੇ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h